ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ 43ਵੇਂ ਦਿਨ ਧਰਨਾ ਜਾਰੀ - ਮਾਲ ਗੱਡੀਆਂ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਾਥੇਬੰਦੀਆਂ ਦਾ ਧਰਨਾ 43ਵੇਂ ਦਿਨ ਵੀ ਜਾਰੀ ਹੈ। ਇਸ ਮੋਰਚੇ ਵਿੱਚ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਪੰਜਾਬ ਵਿੱਚ ਬੰਦ ਕੀਤੀਆਂ ਮਾਲ ਗੱਡੀਆਂ ਬਹਾਲ ਕੀਤੀਆਂ ਜਾਣ ਅਤੇ ਪੰਜਾਬ ਦੇ ਰੁਕੇ ਫੰਡ ਜਾਰੀ ਕੀਤੇ ਜਾਣ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਮਹਿੰਦਰ ਸਿੰਘ ਭੈਣੀ ਬਾਘਾ, ਮਨਜੀਤ ਸਿੰਘ ਓਲੱਕ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਵੀ ਮੋਰਚਾ ਜਾਰੀ ਰਹੇਗਾ ਤੇ ਦੀਵਾਲੀ ਨੂੰ ਇਕੱਠੇ ਹੋ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਸ਼ਮੀਰ ਦੀ ਤਰਜ਼ 'ਤੇ ਪੰਜਾਬ ਦਾ ਗਲਾ ਘੁੱਟਿਆ ਜਾ ਰਿਹਾ ਹੈ।