ਰਾਜਪੁਰਾ ਦੇ ਥਰਮਲ ਪਲਾਂਟ ਦੇ ਗੇਟ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ
🎬 Watch Now: Feature Video
ਪਟਿਆਲਾ: ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਵੱਲੋਂ ਰਾਜਪੁਰਾ ਦੇ ਥਰਮਲ ਪਲਾਂਟ ਦੇ ਗੇਟ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਈਵੇਟ ਥਰਮਲ ਪਲਾਂਟ ਵਿੱਚ ਅਸੀਂ ਰੇਲ ਗੱਡੀ ਰਾਹੀਂ ਕੋਲਾ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪੁਰਾ ਦਾ ਥਰਮਲ ਪਲਾਂਟ 1 ਪ੍ਰਾਈਵੇਟ ਅਦਾਰਾ ਹੈ, ਇਸ ਵਿੱਚ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਥਰਮਲ ਪਲਾਂਟ ਵਿੱਚ ਕੋਲਾ ਨਹੀਂ ਹੈ। ਆਗੂਆਂ ਨੇ ਕਿਹਾ ਕਿ ਰਾਜਪੁਰਾ ਥਰਮਲ ਪਲਾਂਟ ਦੇ ਅਧਿਕਾਰੀ ਸਰਾਸਰ ਝੂਠ ਬੋਲ ਰਹੇ ਹਨ ਕਿ ਪਲਾਂਟ 'ਚ ਕੋਲੇ ਦੀ ਘਾਟ ਹੈ ਤੇ ਪੰਜਾਬ ਵਿੱਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਤੱਕ ਕੇਂਦਰ ਸਰਕਾਰ ਇਹ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਦੀ, ਉਨ੍ਹਾਂ ਚਿਰ ਤੱਕ ਕਿਸਾਨਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ।