6 ਫ਼ਰਵਰੀ ਦੇ ਚੱਕਾ ਜਾਮ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਮੀਟਿੰਗ - ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਆਗੂ ਗੁਰਬਚਨ ਸਿੰਘ ਚੱਬਾ
🎬 Watch Now: Feature Video
ਅੰਮ੍ਰਿਤਸਰ: ਪਿੰਡ ਚੱਬਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੱਲ ਕੀਤੇ ਜਾ ਰਹੇ ਦੇਸ਼ ਭਰ ਵਿੱਚ ਚੱਕਾ ਜਾਮ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਆਗੂ ਗੁਰਬਚਨ ਸਿੰਘ ਚੱਬਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੱਲ ਅੰਮ੍ਰਿਤਸਰ ਵਿੱਚ ਚੱਕਾ ਜਾਮ ਤਿੰਨ ਘੰਟੇ ਲਈ ਕੀਤਾ ਜਾ ਰਿਹਾ, ਉਸ ਦੀ ਤਿਆਰੀਆਂ ਨੂੰ ਲੈਕੇ ਅੱਜ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 6 ਫ਼ਰਵਰੀ 12 ਤੋਂ 3 ਵਜੇ ਤੱਕ ਸ਼ਹਿਰ ਦੇ ਵਿੱਚ ਚੱਕਾ ਜਾਮ ਦੀ ਕਾਲ ਦਿੱਤੀ ਗਈ ਸੀ, ਉਸ ਨੂੰ ਸਫ਼ਲ ਬਨਾਣ ਦੀ ਤਿਆਰੀਆਂ ਕੀਤੀ ਜਾ ਰਹੀਆਂ। ਸ਼ਹਿਰ ਦੇ ਵੱਖ-ਵੱਖ ਪੋਵਿੰਟਾ 'ਤੇ ਚੱਕਾ ਜਾਮ ਕੀਤਾ ਜਾਵੇਗਾ।