ਕਣਕ ਦਾ ਝਾੜ ਘਟਣ ਤੇ ਦਿੱਤਾ ਜਾਵੇ ਮੁਆਵਜ਼ਾ: ਕਿਸਾਨ ਆਗੂ - ਪੰਜਾਬ ਸਰਕਾਰ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਬਦਲੇ ਮੌਸਮ ਦੇ ਕਾਰਨ ਕਿਸਾਨਾਂ ਨੂੰ ਕਣਕ ਦਾ ਝਾੜ ਘੱਟ ਮਿਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਮਾਊਸੀ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਪੰਜਾਬ ਸਰਕਾਰ ਨੂੰ ਕਣਕ ਦਾ ਝਾੜ ਘਟਣ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਬੀਤੇ ਸਮੇਂ ਵਿੱਚ ਹੋਈ ਬਰਸਾਤ ਅਤੇ ਵੱਧੀ ਗਰਮੀ ਦੇ ਕਾਰਨ ਇਸ ਵਾਰ ਕਣਕ ਦੀ ਫ਼ਸਲ ਤੇ ਬਹੁਤ ਪ੍ਰਭਾਵ ਪਿਆ ਹੈ। ਕਿਸਾਨਾਂ ਨੇ ਕਿਹਾ ਕਿ ਕਣਕ ਦਾ ਝਾੜ ਪਹਿਲਾਂ ਨਾਲੋਂ ਬਹੁਤ ਘੱਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰ ਏਕੜ ਵਿੱਚ ਕਣਕ ਦਾ ਝਾੜ 7-8 ਕੁਵੰਟਲ ਘੱਟ ਨਿਕਲ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ ਤੇ ਵੀ ਬਹੁਤ ਨੁਕਸਾਨ ਹੋਵੇਗਾ।