ਜੇਕਰ ਖਰਾਬੇ ਨਰਮੇ ਦਾ ਮੁਆਵਜਾਂ ਨਾ ਮਿਲਿਆ ਤਾਂ ਕਰਾਗੇ ਸਿੱਖਿਆ ਮੰਤਰੀ ਦਾ ਘਿਰਾਓ: ਕਿਸਾਨ
🎬 Watch Now: Feature Video
ਮਾਨਸਾ: ਗੁਲਾਬੀ ਸੁੰਡੀ ਦੇ ਕਹਿਰ ਨਾਲ ਸੈਂਕੜੇ ਏਕੜ ਨਰਮੇ ਦੀ ਫਸਲ ਬਰਬਾਦ ਹੋ ਗਈ ਭਾਵੇਂ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ ਪਰ ਅਜੇ ਤੱਕ ਨੁਕਸਾਨੀ ਨਰਮੇ ਦੀ ਫਸਲ ਦਾ ਮੁਆਵਜ਼ਾ ਨਾ ਮਿਲਣ 'ਤੇ ਸੈਂਕੜੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨੇ 'ਤੇ ਬੈਠੇ ਹਨ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਅੰਨਦਾਤਾ ਮੁਸੀਬਤ ਵਿੱਚੋਂ ਗੁਜ਼ਰ ਰਿਹਾ ਹੈ। ਮਾਨਸਾ ਜ਼ਿਲ੍ਹੇ 'ਚ ਗੁਲਾਬੀ ਸੁੰਡੀ ਦੇ ਨਾਲ ਬਰਬਾਦ ਹੋਏ ਨਰਮੇ ਦਾ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਜਿਸ ਕਾਰਨ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੀ ਮੰਗ ਹੈ ਕਿ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦ ਮੁਆਵਜ਼ਾ ਨਾ ਵੰਡਿਆ ਗਿਆ ਤਾਂ ਸਿਹਤ ਮੰਤਰੀ ਦੀ ਘਰ ਦਾ ਘਿਰਾਓ ਹੋਵੇਗਾ।