ਕਿਸਾਨ ਇਸ ਜ਼ਿਲ੍ਹੇ ’ਚ ਕਰ ਰਹੇ ਹਨ ਮਹਾਂਪੰਚਾਇਤ, ਵੱਡੇ ਪੱਧਰ ’ਤੇ ਦਿੱਤਾ ਸੱਦਾ - ਕਿਸਾਨ ਯੂਨੀਅਨ ਉਗਰਾਹਾਂ
🎬 Watch Now: Feature Video
ਜਲਾਲਾਬਾਦ: ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਦੇ ਸੱਦੇ ਤਹਿਤ ਜਲਾਲਾਬਾਦ ਵਿੱਚ ਵੱਡੀ ਤਾਦਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲਵੇ ਟਰੈਕ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਤਦਾਦ ਵਿੱਚ ਕਿਸਾਨ ਰੇਲ ਟਰੈਕ ਤੇ ਬੈਠੇ ਸਨ। ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਨੂੰ ਜੰਮ ਕੇ ਕੋਸਿਆ। ਉਨ੍ਹਾਂ ਕਿਹਾ ਕਿ 21 ਤਾਰੀਖ਼ ਨੂੰ ਬਰਨਾਲਾ ਵਿਖੇ ਹੋਣ ਵਾਲੀ ਮਹਾਂਪੰਚਾਇਤ ਦੇ ਵਿੱਚ ਕਿਸਾਨ ਵੱਡੀ ਤਾਦਾਦ ਵਿੱਚ ਹਾਜ਼ਰ ਹੋਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਬੀਜੇਪੀ ਨੂੰ ਲੋਕਾਂ ਦੇ ਵੱਲੋਂ ਨਕਾਰੇ ਜਾਣ ਤੇ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਆਪਣੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ 2022 ਦੇ ਵਿੱਚ ਬੀਜੇਪੀ ਨੂੰ ਪੰਜਾਬ ਦੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਏਗਾ।