ਨਵਾਂ ਸਾਲ ਮਨਾਉਣ ਲਈ ਕਿਸਾਨ ਦਿੱਲੀ ਹੋਏ ਰਵਾਨਾ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਜਿਥੇ ਵੱਡੀ ਗਿਣਤੀ ਵਿੱਚ ਦਿੱਲੀ ਬਾਰਡਰਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਉੱਪਰ ਡਟੀਆਂ ਹੋਇਆ ਹਨ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਨਵਾਂ ਸਾਲ ਕਿਸਾਨ ਮਜ਼ਦੂਰ ਏਕਤਾ ਦੇ ਨਾਲ ਮਨਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਹੈ। ਇਸੇ ਲੜੀ ਤਹਿਤ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਜਾ ਕੇ ਕਿਸਾਨਾਂ ਨਾਲ ਨਵਾਂ ਸਾਲ ਮਨਾਉਣਗੇ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਖੇਤੀ ਕਾਨੂੰਨ ਲਿਆ ਕੇ ਜਿੱਥੇ ਉਨ੍ਹਾਂ ਲਈ ਇਹ ਨਵਾਂ ਸਾਲ ਵੀ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ।