ਖੇਤੀ ਕਾਨੂੰਨ ਰੱਦ ਕਰਵਾਉਣ ਲਈ ਮਾਨਸਾ ਤੋਂ ਕਾਫ਼ਲਾ ਦਿੱਲੀ ਰਵਾਨਾ - ਜਥਾ ਦਿੱਲੀ ਲਈ ਰਵਾਨਾ
🎬 Watch Now: Feature Video
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਵਿੱਚ ਕਿਸਾਨ ਲਗਾਤਾਰ ਦਿੱਲੀ ਬਾਰਡਰਾਂ 'ਤੇ ਡਟੀਆ ਹੋਇਆ ਹਨ, ਉਥੇ ਹੀ ਹੁਣ ਸੰਘਰਸ਼ ਮੋਰਚੇ ਨੂੰ ਮਜ਼ਬੂਤ ਬਣਾਉਣ ਲਈ ਮਾਨਸਾ ਤੋਂ ਰੋਜ਼ਾਨਾ ਦਿੱਲੀ ਲਈ ਜਥੇ ਭੇਜੇ ਜਾ ਰਹੇ ਹਨ। ਉਸੇ ਲੜੀ ਤਹਿਤ ਮਾਨਸਾ ਦੇ ਕਿਸਾਨ ਮੇਜਰ ਸਿੰਘ ਦੀ ਅਗਵਾਈ ਵਿੱਚ ਵੱਡਾ ਜਥਾ ਦਿੱਲੀ ਲਈ ਰਵਾਨਾ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਉਹ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਲਗਾਤਾਰ ਮੀਡੀਆ ਵੱਲੋਂ ਅਤੇ ਆਪਣਾ ਕੂੜ ਪ੍ਰਚਾਰ ਲੋਕਾਂ ਵਿੱਚ ਫੈਲਾ ਰਹੀ ਹੈ। ਕਿਸਾਨ ਜਥੇਬੰਦੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਅਸੀਂ ਉਸੇ ਗੱਲ ਦਾ ਜਵਾਬ ਦੇਣ ਲਈ ਦਿੱਲੀ ਲਈ ਰਵਾਨਾ ਹੋ ਰਹੇ ਹਨ।