'ਦਿੱਲੀ ਚੱਲੋਂ' ਸੱਦੇ ਦੇ ਤਹਿਤ ਕਿਸਾਨਾਂ ਦਾ ਜੱਥਾ ਹੋਇਆ ਰਵਾਨਾ - ਖੇਤੀ ਕਾਨੂੰਨਾਂ
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਚੱਲੋ ਦਾ ਸੱਦਾ ਦਿੱਤਾ ਸੀ। ਇਸ ਸੱਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਇੱਕ ਜੱਥਾ ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਕਿਸਾਨਾਂ ਦੇ ਲੰਗਰ ਲਈ ਰਾਸ਼ਨ ਆਦਿ ਲੈ ਕੇ ਦਿੱਲੀ ਵੱਲ ਰਵਾਨਾ ਹੋ ਗਿਆ। ਤਲਵੰਡੀ ਸਾਬੋ ਦੀ ਟ੍ਰੈਕਟਰ ਮੰਡੀ ਵਿੱਚੋਂ ਰਵਾਨਾ ਹੋਣ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲ 1 ਮਹੀਨੇ ਤੋਂ ਵੀ ਜਿਆਦਾ ਦਾ ਰਾਸ਼ਨ ਹੈ ਅਤੇ ਉਹ ਹੁਣ ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਮੁੜਨਗੇ।