ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਕੱਢਿਆ ਰੋਸ ਮਾਰਚ
🎬 Watch Now: Feature Video
ਹੁਸ਼ਿਆਰਪੁਰ:ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਉਤੇ ਕਿਸਾਨਾਂ ਵੱਲੋਂ ਕਾਲਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਗੜ੍ਹਸ਼ੰਕਰ ਵਿਚ ਖੇਤੀ ਕਾਲੇ ਕਾਨੂੰਨਾਂ ਖਿਲਾਫ਼ ਕਾਲਾ ਦਿਵਸ ਮਨਾਇਆ ਗਿਆ।ਇਸ ਮੌਕੇ ਕਿਸਾਨ ਆਗੂ ਕੁਲਵਿੰਦਰ ਚਾਹਲ ਨੇ ਦੱਸਿਆ ਹੈ ਕਿ ਸਰਕਾਰ ਖਿਲਾਫ ਟਰੈਕਟਰਾਂ ਉਤੇ ਕਾਲੇ ਝੰਡੇ ਲਗਾ ਕੇ ਰੋਸ ਮਾਰਚ ਕੱਢਿਆ ਗਿਆ।ਕਿਸਾਨ ਆਗੂ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਕਿਸਾਨ ਆਗੂ ਨੇ ਮੰਗ ਕੀਤੀ ਹੈ ਕਿ ਸਰਕਾਰ ਕਾਲੇ ਕਾਨੂੰਨ ਨੂੰ ਰੱਦ ਕੀਤਾ ਜਾਵੇ ਤਾਂ ਕਿਸਾਨ ਘਰ ਵਾਪਸ ਪਰਤਣ।