ਕਿਸਾਨ ਜਥੇਬੰਦੀਆਂ ਤੇ ਟ੍ਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ: ਕਿਸਾਨ ਜਥੇਬੰਦੀਆਂ ਅਤੇ ਮੁਲਾਜਿਮ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਿਰੁੱਧ ਸਰਕਾਰੀ ਵਿਭਾਗਾਂ ਨੂੰ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਵਡੇ ਕਾਰਪੋਰੇਟ ਦੇ ਹੱਥ ਦੇਣ ਦਾ ਵਿਰੋਧ ਅਤੇ ਹੋਰਨਾਂ ਮੰਗਾ ਨੂੰ ਲੈ ਕੇ ਜ਼ਿਲ੍ਹੇ ਅਤੇ ਤਹਿਸੀਲ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਸੌਂਪੇ ਗਏ। ਗੁਰਦਾਸਪੁਰ ਦੇ ਬਟਾਲਾ 'ਚ ਐਸਡੀਐਮ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਸਮੇਤ ਸਾਰੀਆਂ ਜਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਲੈ ਕੇ ਤਹਿਸੀਲ ਨੂੰ ਮੇਗ ਪੱਤਰ ਸੌਪਿਆ ਗਿਆ।