ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਜਾਮ ਕਰ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ - farmers organizations blocked the railway track and raised a ruckus against the central government
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੂਰੇ ਭਾਰਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਤੇ ਗਏ ਸੱਦੇ ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਅਤੇ ਰੋਡ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ। ਉੱਥੇ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਐੱਮਐੱਸਪੀ ਲਾਗੂ ਕੀਤੀ ਜਾਵੇਗੀ ਪਰ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਵੀ ਲਾਗੂ ਨਹੀਂ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਨਾਲ ਕੀਤੇ ਵਾਅਦੇ ਮੁਤਾਬਕ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।