ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਜਾਰੀ
🎬 Watch Now: Feature Video
ਮੋਗਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਲਗਾਤਾਰ ਗੁੱਸਾ ਵੱਧਦਾ ਜਾ ਰਿਹਾ ਹੈ। ਇਸ ਦੇ ਚੱਲਦੇ 34 ਵੇਂ ਦਿਨ ਵੀ ਕਿਸਾਨਾਂ ਵੱਲੋਂ ਮੋਗਾ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਇਸ ਧਰਨੇ ਵਿੱਚ ਕਿਸਾਨਾਂ ਦੇ ਨਾਲ-ਨਾਲ ਔਰਤਾਂ ਅਤੇ ਬੱਚੇ ਵੀ ਸ਼ਾਮਲ ਰਹੇ। ਇਸ ਸਬੰਧੀ ਜਾਣਕਾਰੀ ਦਿੰਦੀਆਂ ਕਿਸਾਸਾਂ ਨੇ ਕਿਹਾ ਕਿ ਅਸੀਂ ਮੋਗਾ ਰੇਲਵੇ ਸਟੇਸ਼ਨ 'ਤੇ ਮੋਦੀ ਦਾ ਪੁਤਲਾ ਪੁੱਠਾ ਕਰਕੇ ਲਟਕਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਤੱਕ ਇਹ ਰੋਸ ਧਰਨਾ ਜਾਰੀ ਰਹੇਗਾ। ਕਿਸਾਨ ਆਗੂਆਂ ਕਿਹਾ ਕਿ ਨੇ 5 ਨਵੰਬਰ ਨੂੰ 12 ਵਜੇ ਤੋਂ ਲੈ ਕੇ 4 ਵਜੇ ਤੱਕ ਪੂਰੇ ਦੇਸ਼ ਵਿੱਚ ਚੱਕਾ ਜਾਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।