thumbnail

By

Published : Nov 6, 2020, 9:28 AM IST

ETV Bharat / Videos

ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕੀਤਾ ਚੱਕਾ ਜਾਮ

ਫ਼ਰੀਦਕੋਟ: ਖੇਤੀ ਆਰਡੀਨੈਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਪੂਰੇ ਭਾਰਤ ਅੰਦਰ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਫ਼ਰੀਦਕੋਟ ਜ਼ਿਲ੍ਹੇ 'ਚ ਕਿਸਾਨ ਜਥੇਬੰਦੀਆਂ ਨੇ 6 ਵੱਖ-ਵੱਖ ਜਗ੍ਹਾਂ 'ਤੇ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ। ਫ਼ਰੀਦਕੋਟ ਵਿੱਖੇ ਨੈਸ਼ਨਲ ਹਾਈਵੇ 54 'ਤੇ ਦਿੱਤੇ ਗਏ ਧਰਨੇ 'ਚ ਪਹੁੰਚੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ਼ ਆਪਣੀ ਭੜਾਸ ਕੱਢੀ। ਕਿਸਾਨ ਆਗੂਆ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਲਿਆਂਦੇ ਕੇਂਦਰੀ ਖੇਤੀ ਆਰਡੀਨੈਂਸ ਵਾਪਸ ਨਾ ਲਏ ਤਾਂ 26 ਅਤੇ 27 ਨਵੰਬਰ ਦੇ ਦਿੱਲੀ ਧਰਨੇ ਵਿੱਚ ਸਰਕਾਰ ਦੀਆਂ ਜੜ੍ਹਾਂ ਹਲਾ ਕੇ ਰੱਖ ਦੇਵਾਗੇ। ਉਨ੍ਹਾਂ ਕਿਹਾ ਕਿ ਧਰਨਾ ਉਨ੍ਹਾਂ ਸਮਾਂ ਤੱਕ ਉਠੇਗਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਨਹੀਂ ਲੈ ਲੈਂਦੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.