ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਬਰਬਾਦ ਹੋਈ ਫਸਲ ਕਿਸਾਨ ਨੇ ਵਾਹੀ, ਠੇਕੇ ’ਤੇ ਸੀ ਜ਼ਮੀਨ - farmers plough fields
🎬 Watch Now: Feature Video
ਬਠਿੰਡਾ: ਚਿੱਟੇ ਸੋਨੇ ਉੱਪਰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦਾ ਹਮਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਜਿਸ ਕਾਰਨ ਕਿਸਾਨ ਪਰੇਸ਼ਾਨੀ ਹਨ ਅਤੇ ਪਰੇਸ਼ਾਨੀ ਦੇ ਚੱਲਦੇ ਆਪਣੀ ਫਸਲ ਨੂੰ ਵਾਹ ਰਹੇ ਹਨ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਬਠਿੰਡਾ ਦੇ ਬੀੜ ਰੋਡ ’ਤੇ ਜਿੱਥੇ ਕਿਸਾਨਾਂ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਬਰਬਾਦ ਹੋਈ ਫਸਲ ਨੂੰ ਵਾਹਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਅੱਕ ਕੇ ਉਨ੍ਹਾਂ ਵੱਲੋਂ ਨਰਮੇ ਦੀ ਫਸਲ ਨੂੰ ਵਾਹਿਆ ਹੈ। ਜਿਸ ਕਾਰਨ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਭਾਵੇਂ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਅੱਜ ਪਰੇਸ਼ਾਨ ਕਿਸਾਨ ਦੀ ਕੋਈ ਵੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ, ਕਿਸਾਨ ਲਗਾਤਾਰ ਕਰਜ਼ਈ ਹੋ ਰਿਹਾ ਹੈ ਪਰ ਸਰਕਾਰਾਂ ਵੱਲੋਂ ਇਨ੍ਹਾਂ ਦੀ ਸਾਰ ਨਹੀਂ ਲੈ ਰਹੀ ਜਿਸ ਕਾਰਨ ਮਜਬੂਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈਂਦੇ ਹਨ।