ਕੈਬਨਿਟ ਮੰਤਰੀ ਜਿੰਪਾ ਦਾ ਘਿਰਾਓ ਕਰਨ ਆਏ ਕਿਸਾਨਾਂ ਦੀ ਪੁਲਿਸ ਨਾਲ ਤਕਰਾਰ - Farmers protest
🎬 Watch Now: Feature Video
ਹੁਸ਼ਿਆਰਪੁਰ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਆਏ ਕਿਸਾਨਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕੈਬਨਿਟ ਮੰਤਰੀ ਦਾ ਘਿਰਾਓ ਕਰਨ ਦੇ ਲਈ ਆਏ ਸੀ, ਪਰ ਉਨ੍ਹਾਂ ਨੂੰ ਪੁਲਿਸ ਦੀ ਟੀਮ ਵੱਲੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਨੇ ਟ੍ਰੈਕਟਰ ਨੂੰ ਬੈਰੀਕੈਡ ਉੱਤੇ ਚਲਾਉਣ ਦੀ ਕੋਸਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਲੋਕਾਂ ਦੇ ਨਾਲ ਕਰਕੇ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨਾਲ ਕੀਤਾ ਵਾਅਦਾ ਕੋਈ ਵੀ ਪੂਰਾ ਨਹੀਂ ਕੀਤਾ। ਉਹ ਆਪਣੀਆਂ 12 ਮੰਗਾਂ ਨੂੰ ਲੈ ਕੇ ਮੰਤਰੀ ਦਾ ਘੇਰਾਓ ਕਰਨ ਆਏ ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਅੱਜ 4 ਘੰਟਿਆਂ ਲਈ ਘੇਰਾਓ ਕੀਤਾ ਜਾ ਰਿਹਾ ਹੈ ਅਤੇ ਲੋੜ ਪੈਣ ਉੱਤੇ ਉਹ ਪੱਕੇ ਤੌਰ ਉੱਤੇ ਵੀ ਬੈਠ ਜਾਣਗੇ ਅਤੇ ਸਰਕਾਰ ਨੂੰ ਸਬਕ ਸਿਖਾ ਕੇ ਹੀ ਚੁੱਕਣਗੇ।