ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ - ਬੰਦੀ ਸਿੱਖਾਂ ਦੀ ਰਿਹਾਈ
🎬 Watch Now: Feature Video
ਹੁਸ਼ਿਆਰਪੁਰ: ਕਿਰਤੀ ਕਿਸਾਨ ਯੂਨੀਅਨ (Kirti Kisan Union) ਦੀ ਅਗਵਾਈ ਵਿੱਚ ਮਿਨੀ ਸੇਕਟਰੀਏਟ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਜ਼ਾਵਾਂ ਪੁਰੀਆ ਕਰ ਚੁੱਕੇ ਸਿੱਖਾਂ ਨੂੰ ਕੇਂਦਰ ਸਰਕਾਰ ਤੁਰੰਤ ਰਿਹਾਅ ਕਰੇ। ਇਸ ਮੌਕੇ ਗੱਲਬਾਤ ਦੌਰਾਨ ਕਿਸਾਨ ਆਗੂ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੈਰ ਕਾਨੂੰਨੀ ਤੌਰ ‘ਤੇ ਆਪਣਾਂ ਸਜਾਵਾ ਪੁਰੀਆਂ ਕਰ ਚੁੱਕੇ ਸਿੱਖਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ, ਉਸੇ ਤਰ੍ਹਾਂ ਹੀ ਕਈ ਬੁੱਧੀਜੀਵੀ, ਪੱਤਰਕਾਰਾਂ ਅਤੇ ਲੇਖਕਾਂ ਨੂੰ ਵੀ ਬਿਨ੍ਹਾਂ ਕਿਸੇ ਜ਼ੁਰਮ ਤੋਂ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਇਨ੍ਹਾਂ ਬੰਦੀ ਸਿੱਖਾਂ, ਪੱਤਰਕਾਰਾਂ ਅਤੇ ਬੁੱਧੀਜੀਵੀ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ (Tehsildar) ਨੂੰ ਮੰਗ ਪੱਤਰ ਸੌਂਪਿਆ ਹੈ।