DAP ਖਾਦ ਦੇ ਕੀਮਤ ’ਚ ਵਾਧੇ ਨੂੰ ਲੈਕੇ ਕਿਸਾਨਾਂ ਨੇ ਕੇਂਦਰ ਖਿਲਾਫ਼ ਕੱਢੀ ਭੜਾਸ - ਕਰਜ਼ੇ ਅਤੇ ਖਰਚੇ ਦੇ ਬੋਝ ਹੇਠਾਂ ਕਿਸਾਨ ਖੁਦਕੁਸ਼ੀਆਂ ਕਰਨ ਨੂੰ ਮਜ਼ਬੂਰ
🎬 Watch Now: Feature Video
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੇ ਵਧਾਏ ਭਾਅ ਨੂੰ ਲੈਕੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਅੰਮ੍ਰਿਤਸਰ ਵਿਖੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਸੁਲਤਾਨਵਿੰਡ ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਉਗਾਉਣ ਲਈ ਪ੍ਰੇਰਿਤ ਕਰਦੀ ਹੈ ਉਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਆਏ ਦਿਨ ਖਾਦ ਅਤੇ ਯੂਰੀਆ ਦੇ ਰੇਟ ਵਧਾ ਕਿਸਾਨਾਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਫਸਲ ਮੌਕੇ ਬਿਜਲੀ ਦੇ ਕੱਟਾਂ ਕਾਰਨ ਵੀ ਕਿਸਾਨਾਂ ਨੂੰ ਫਸਲਾਂ ਉਗਾਉਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਚਲਦੇ ਕਰਜ਼ੇ ਅਤੇ ਖਰਚੇ ਦੇ ਬੋਝ ਹੇਠਾਂ ਕਿਸਾਨ ਖੁਦਕੁਸ਼ੀਆਂ ਕਰਨ ਨੂੰ ਮਜ਼ਬੂਰ ਹੁੰਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਵਿੱਚ ਮਸ਼ਰੂਫ ਦਿਖਾਈ ਦਿੰਦੀ ਹੈ ਜਿਸਦੇ ਚਲਦੇ ਅਸੀਂ ਦਿਨ ਬ ਦਿਨ ਬਦਹਾਲੀ ਦਾ ਸ਼ਿਕਾਰ ਹੋ ਰਹੇ ਹਾਂ ਅਤੇ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਉਹ ਕਿਸਾਨੀ ਦੀ ਸਾਰ ਲਵੇ।