ਹੁਸ਼ਿਆਰਪੁਰ: ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਆਰਡੀਨੈਂਸ ਦੇ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅਸਲ ਵਿੱਚ ਕਿਸਾਨ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈੱਸ ਨੂੰ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ 'ਚ ਇਸ ਤੋਂ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।