ਕਿਸਾਨਾਂ ਨੇ ਕੀਤਾ ਰੇਲਵੇ ਦਾ ਚੱਕਾ ਜਾਮ - ਫਿਲੌਰ ਰੇਲਵੇ ਸਟੇਸ਼ਨ
🎬 Watch Now: Feature Video

ਲੁਧਿਆਣਾ: ਕੇਂਦਰ ਸਰਕਾਰ (Central Govt) ਖ਼ਿਲਾਫ਼ ਕਿਸਾਨਾਂ ਵੱਲੋਂ ਮੁੜ ਤੋਂ ਤਿਆਰ ਕਰ ਲਈ ਗਈ ਹੈ। ਜਿਸ ਦੀ ਤਾਜ਼ਾ ਤਸਵੀਰ ਫਿਲੌਰ ਰੇਲਵੇ ਸਟੇਸ਼ਨ (Phillaur Railway Station) ਤੋਂ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਰੇਲਵੇ ਸਟੇਸ਼ਨ ‘ਤੇ 4 ਘੰਟੇ ਲਈ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨੀ ਅੰਦੋਲਨ ਖ਼ਤਮ ਕਰਨ ਨੂੰ ਲੈਕੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸਨ, ਉਨ੍ਹਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਅਤੇ ਲਖੀਮਪੁਰ ਖੀਰੀ ਕਾਂਡ ਮਾਮਲੇ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਦੇ ਰੋਸ ਵਜੋਂ ਰੇਲਵੇ ਸਟੇਸ਼ਨ (Railway Station) ‘ਤੇ ਧਰਨਾ ਦਿੱਤਾ ਜਾ ਰਿਹਾ ਹੈ।