ਸਾਬਕਾ ਮੰਤਰੀ ਜਿਆਣੀ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ
🎬 Watch Now: Feature Video
ਫ਼ਾਜ਼ਿਲਕਾ: ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ (Surjit Kumar Jayani) ਦੇ ਖ਼ਿਲਾਫ਼ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।ਕਿਸਾਨ ਜਥੇਬੰਦੀਆਂ ਦੇ ਵੱਡੇ ਇੱਕਠ ਨੇ ਸੁਰਜੀਤ ਕੁਮਾਰ ਜਿਆਣੀ (Surjit Kumar Jayani) ਦੇ ਘਰ ਦੇ ਬਾਹਰ ਭਾਜਪਾ ਮੁਰਦਾਬਾਦ ਦੇ ਨਾਅਰੇ ਲਾਏ, ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਹਾਲਾਕਿ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁੁਮਾਰ ਜਿਆਣੀ (Surjit Kumar Jayani) ਦੇ ਘਰ ਬਾਹਰ ਵੱਡੀ ਗਿਣਤੀ ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲਿਸ ਵੱਲੋਂ ਕਿਸਾਨਾਂ ਨੂੰ ਰਸਤੇ ‘ਚ ਹੀ ਰੋਕਿਆ ਗਿਆ। ਕਿਸਾਨਾਂ ਵੱਲੋਂ ਸੁਰਜੀਤ ਕੁਮਾਰ ਜਿਆਣੀ (Surjit Kumar Jayani) ਵਿਰੁੱਧ ਨਵੇਂ ਖੇਤੀ ਕਾਨੂੰਨ ਰੱਦ ਨਾ ਹੋਣ ਤੱਕ ਪੱਕਾ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ, ਸੁਰਜੀਤ ਕੁਮਾਰ ਜਿਆਣੀ (Surjit Kumar Jayani) ਖੁਦ ਕਿਸਾਨ ਹੋਣ ਦੇ ਬਾਵਜੂਦ ਕਿਸਾਨਾਂ ਦੇ ਵਿਰੁੱਧ ਬਿਆਨਬਾਜ਼ੀ ਕਰ ਭਾਜਪਾ ਦੀ ਬੋਲੀ ਬੋਲ ਰਹੇ ਹਨ।