ਝੋਨੇ ਦੀ ਬਿਜਾਈ ਦੇ ਮਸਲੇ ਨੂੰ ਲੈਕੇ ਕਿਸਾਨਾਂ ਵੱਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - paddy sowing issue
🎬 Watch Now: Feature Video
ਜਲੰਧਰ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 24 ਜੂਨ ਮਿਥੀ ਜਾਣ ਨੂੰ ਲੈਕੇ ਸੂਬੇ ਦੇ ਕਿਸਾਨਾਂ ਵਿੱਚ ਭਗਵੰਤ ਮਾਨ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਦੀ ਤਰੀਕ ਵਿੱਚ ਬਦਲਾਅ ਕਰਨ ਅਤੇ ਕਣਕ ਦੇ ਘੱਟ ਝਾੜ ਦੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਜਲੰਧਰ ਵਿੱਚ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਜਲਦ ਮੰਨਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਕਿਸਾਨਾਂ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਰੋਡ ਜਾਮ ਕਰ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਸਰਕਾਰ ਨੇ ਜੋ 24 ਜੂਨ ਦਾ ਦਿਨ ਮਿਥਿਆ ਹੈ ਉਸ ਨਾਲ ਬਹੁਤ ਦੇਰ ਹੋ ਜਾਵੇਗੀ।