ਕਿਸਾਨਾਂ ਨੇ PM ਮੋਦੀ ਤੇ CM ਯੋਗੀ ਦਾ ਫੂਕਿਆ ਪੁਤਲਾ !
🎬 Watch Now: Feature Video
ਬਠਿੰਡਾ: ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪਿੱਛੋਂ ਜੀਪ ਚੜ੍ਹਾਉਣ ਦੇ ਮਾਮਲੇ ਵਿੱਚ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕਿਆ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਨੁਮਾਇੰਦੇ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਦੇ ਕਾਤਲਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਧਰਨੇ ਪ੍ਰਦਰਸ਼ਨ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਬਚਾਉਣ ਨਿੱਤ ਨਵੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਅਜੇ ਸਿਰਫ਼ ਸੂਬਾ ਪੱਧਰੀ ਧਰਨਾ ’ਤੇ ਆਉਂਦੇ ਦਿਨਾਂ ਵਿੱਚ ਹੀ ਦੇਸ਼ ਭਰ ਦੇ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲਿਆ ਜਾਵੇਗਾ ਜੇਕਰ ਉਨ੍ਹਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ
TAGGED:
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ