ਸੜਕ ਤੇ ਰੇਲਵੇ ਆਵਾਜਾਈ ਬੰਦ ਕਰਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ - ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਤਹਿਤ ਮਾਨਸਾ ਵਿੱਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕੀ ਅਤੇ ਰੇਲਵੇ ਆਵਾਜਾਈ ਬੰਦ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਗਟ ਕੀਤਾ। ਮਾਨਸਾ ਦੇ ਤਿੰਨਕੋਨੀ ਸਰਸਾ ਬਰਨਾਲਾ ਹਾਈਵੇ 'ਤੇ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਲਾਗੂ ਕਰਕੇ ਮਜ਼ਦੂਰ, ਵਪਾਰੀ ਕਿਸਾਨ ਅਤੇ ਹਰ ਵਰਗ ਨੂੰ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਲਗਾਤਾਰ ਕਿਸਾਨ ਦਿੱਲੀ ਦੇ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ।