ਕਣਕ ਦੇ ਘਟੇ ਝਾੜ ਦਾ ਮੁਆਵਜਾ ਲੈਣ ਲਈ ਕਿਸਾਨਾਂ ਨੇ ਕੀਤਾ ਸਰਕਾਰ ਖਿਲਾਫ ਮਾਰਚ - ਕਣਕ ਦੇ ਘਟੇ ਝਾੜ ਦਾ ਮੁਆਵਜਾ
🎬 Watch Now: Feature Video
ਮਾਨਸਾ: ਸ਼ਹਿਰ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅਨਾਜ ਮੰਡੀ ਵਿਚ ਇਕੱਤਰ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਅਨਾਜ ਮੰਡੀ ਤੋਂ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਦਫ਼ਤਰ ਤੱਕ ਮਾਰਚ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਦਫਤਰ ਚ ਮੰਗ ਪੱਤਰ ਵੀ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦਾ ਝਾੜ ਘਟਿਆ ਹੈ ਕਣਕ ਦੇ ਨਾੜ ਤੇ ਕਣਕ ਦੀ ਫਸਲ ਨੂੰ ਅੱਗ ਲੱਗੀ ਹੈ ਉਸ ਦਾ ਮੁਆਵਜ਼ਾ ਸਰਕਾਰ ਤੁਰੰਤ ਦੇਵੇ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਕਿਸਾਨ 2024 ਦੀਆਂ ਚੋਣਾਂ ਦੇ ਸਮੇਂ ਅੰਦੋਲਨ ਸ਼ੁਰੂ ਕਰਨਗੇ। ਇਸ ਸਮੇਂ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਅੰਦੋਲਨ ਜਾਰੀ ਰਹਿਣਗੇ। ਕਿਸਾਨ ਜਥੇਬੰਦੀਆਂ ਨੇ ਇਹ ਵੀ ਕਿਹਾ ਕਿ ਜੇਕਰ ਜਲਦ ਹੀ ਕਿਸਾਨੀ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।