ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈਕੇ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਦਿੱਤਾ ਧਰਨਾ - Farmers protest on railway track in Amritsar over sugarcane arrears
🎬 Watch Now: Feature Video
ਅੰਮ੍ਰਿਤਸਰ: ਲੰਬੇ ਸਮੇਂ ਤੋਂ ਸ਼ੂਗਰ ਮਿੱਲਾਂ ਵੱਲੋਂ ਕਿਸਾਨਾਂ ਦੇ ਗੰਨਾ ਬਕਾਏ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਹੁੰਦੇ ਰਹੇ ਹਨ ਅਤੇ ਕਿਸਾਨਾਂ ਵੱਲੋਂ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਪ੍ਰਦਰਸ਼ਨ ਲਈ ਮਜ਼ਬੂਰ ਹੋਣਗੇ। ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਲੀ ਅੰਮ੍ਰਿਤਸਰ ਰੇਲ ਆਵਾਜਾਈ ਠੱਪ ਕਰ ਦਿੱਤੀ ਗਈ ਹੈ ਜਿਸ ਦਾ ਕਾਰਨ ਸ਼ੂਗਰ ਮਿੱਲਾਂ ਵੱਲੋਂ ਕਿਸਾਨਾਂ ਦਾ ਬਕਾਇਆ ਨਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 800 ਕਰੋੜ ਰੁਪਏ ਰਾਸ਼ੀ ਕਿਸਾਨਾਂ ਦੀ ਰੋਕੀ ਗਈ ਹੈ ਜਿਸ ਨੂੰ ਜਾਰੀ ਨਾ ਕੀਤੇ ਜਾਣ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨਾਲ ਗੱਲ ਕਰਨ ਲਈ ਐਸ ਡੀ ਐਮ ਦਮਨਦੀਪ ਕੌਰ , ਨਾਇਬ ਤਹਿਸੀਲਦਾਰ ਸੁਖਦੇਵ ਬਾਂਗੜ, ਐਸ ਪੀ ਅਮਨਦੀਪ ਕੌਰ , ਡੀ ਐਸ ਪੀ ਆਰ ਪੀ ਐੱਫ ਬੀ ਐਨ ਸ਼ਰਮਾ, ਡੀ ਐਸ ਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਸਹਿਤ ਆਦਿ ਅਧਿਕਾਰੀ ਗੱਲ ਕਰਨ ਲਈ ਪੁੱਜੇ ਸਨ।