ਅਜਨਾਲਾ ਦੇ ਬਿਜਲੀ ਘਰ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ - Government of Punjab
🎬 Watch Now: Feature Video
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਬਲਾਕ ਅਜਨਾਲਾ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਕਰਦਾ ਐਕਸੀਅਨ ਦਫ਼ਤਰ (Power Axion office) ਘੇਰਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ (Government of Punjab) ਅਤੇ ਬਿਜਲੀ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੂੰ ਲੈ ਕੇ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਬਿਜਲੀ ਨਾ ਆਉਣ ਕਰਕੇ ਉਨ੍ਹਾਂ ਦੀਆਂ ਫਸਲਾਂ ਖ਼ਰਾਬ ਹੋ ਗਈਆਂ ਹਨ।