ਮੂੰਗੀ ’ਤੇ MSP ਨਾ ਮਿਲਣ ਦੇ ਚੱਲਦੇ ਕਿਸਾਨਾਂ ਨੇ ਘੇਰੀ ਸਰਕਾਰ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ - ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ
🎬 Watch Now: Feature Video
ਬਠਿੰਡਾ: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਜਦੋਂ ਕਿਸਾਨਾਂ ਵੱਲੋਂ ਹੁਣ ਮੂੰਗੀ ਦੀ ਫਸਲ ਬੀਜੀ ਗਈ ਹੈ ਪਰ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖ਼ਰੀਦ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਅਪਨਾਉਣ ਦੇ ਚਲਦੇ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਗਈ ਸੀ ਭਾਵੇਂ ਐੱਮਐੱਸਪੀ ਰੇਟ ਸਰਕਾਰ ਵੱਲੋਂ ਤੈਅ ਕੀਤਾ ਗਿਆ ਸੀ ਪਰ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦ ਸ਼ੁਰੂ ਨਹੀਂ ਕੀਤੀ ਕਿ ਜਿਸ ਦੇ ਚੱਲਦੇ ਪ੍ਰਾਈਵੇਟ ਪਲੇਅਰਜ਼ ਵੱਲੋਂ ਮਾਤਰ ਪੰਜ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੂੰਗੀ ਦੀ ਫ਼ਸਲ ਖ਼ਰੀਦੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ। ਇਸਦੇ ਨਾਲ ਹੀ ਝੋਨੇ ਦੀ ਲਵਾਈ ਨੂੰ ਲੈਕੇ ਬਿਜਲੀ ਦੇ ਮੁੱਦੇ ਤੇ ਵੀ ਕਿਸਾਨਾਂ ਵੱਲੋਂ ਸਰਕਾਰ ਨੂੰ ਘੇਰਿਆ ਗਿਆ ਹੈ।