ਬਿਜਲੀ ਦੇ ਕੱਟਾਂ ਤੋਂ ਅੱਕੇ ਕਿਸਾਨਾਂ ਵੱਲੋਂ ਬਿਜਲੀ ਦਫਤਰ ਬਾਹਰ ਰੋਸ ਮੁਜ਼ਾਹਰਾ
🎬 Watch Now: Feature Video
ਪਟਿਆਲਾ: ਸੂਬੇ ਵਿੱਚ ਬਿਜਲੀ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਪਟਿਆਲਾ ਦੇ ਬਿਜਲੀ ਦਫਤਰ ਦੇ ਬਾਹਰ ਕਿਸਾਨਾਂ ਨੇ ਧਰਨਾ ਲਗਾਇਆ ਹੈ। ਪਰੇਸ਼ਾਨ ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਅਤੇ ਨਾਲ ਹੀ ਖੇਤਾਂ ਵਿੱਚ ਉਨ੍ਹਾਂ ਨੂੰ ਬਿਜਲੀ ਸਪਲਾਈ ਨਿਰਵਘਨ ਨਹੀਂ ਮਿਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਾਣੀ ਦੀ ਘਾਟ ਕਾਰਨ ਉਨ੍ਹਾਂ ਦੀਆਂ ਉਗਾਈਆਂ ਫਸਲਾਂ ਸੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਪਰੇਸ਼ਾਨੀ ਦੇ ਚੱਲਦੇ ਉਨ੍ਹਾਂ ਵੱਲੋਂ ਬਿਜਲੀ ਦਫਤਰ ਬਾਹਰ ਧਰਨਾ ਦਿੱਤਾ ਗਿਆ ਹੈ। ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਲਦ ਉਨ੍ਹਾਂ ਦੀ ਸਮੱਸਿਆ ਨੂੰ ਦੂਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।