ਅਗਨੀਪਥ ਸਕੀਮ ਖਿਲਾਫ਼ ਕਿਸਾਨਾਂ ਨੇ ਰੇਲਵੇ ਮਾਲ ਗੋਦਾਮ ਤੇ ਧਰਨਾ ਲਗਾਕੇ ਕੀਤਾ ਪ੍ਰਦਰਸ਼ਨ - ਬੀਕੇਯੂ ਉਗਰਾਹਾਂ
🎬 Watch Now: Feature Video
ਮਾਨਸਾ ‘ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਬੇਰਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਬੀਕੇਯੂ ਉਗਰਾਹਾਂ ਵੱਲੋਂ ਮਾਨਸਾ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਕਿਸਾਨ ਆਗੂ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੂਰੇ ਪੰਜਾਬ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਯੋਜਨਾ ਵਿਚ ਨੌਜਵਾਨਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਭਰਤੀ ਕੀਤਾ ਜਾਵੇਗਾ ਅਤੇ ਚਾਰ ਸਾਲਾਂ ਬਾਅਦ ਕੋਈ ਵੀ ਪੈਨਸ਼ਨ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਰੇ ਹੀ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਹੁਣ ਫੌਜ ਦਾ ਨਿੱਜੀਕਰਨ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਵਿਰੋਧੀ ਹੈ ਅਤੇ ਸਾਡੀ ਮੰਗ ਹੈ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ।