ਕਿਸਾਨਾਂ ਨੇ ਥਾਣਾ ਸਦਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ - ਕਿਸਾਨਾਂ ਨੇ ਥਾਣਾ ਸਦਰ ਦਾ ਘਿਰਾਓ
🎬 Watch Now: Feature Video
ਮਾਨਸਾ: ਕਿਸਾਨ (Farmer) ਦੇ ਖੇਤ ਵਿੱਚੋਂ ਖੇਤੀ ਸੰਦ ਚੋਰੀ ਕਰ ਲੈਣ ਤੋਂ ਬਾਅਦ ਕਿਸਾਨ ਦੁਆਰਾ ਚੋਰੀ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸ਼ਿਕਾਇਤ ਦੇਣ ‘ਤੇ ਇੱਕ ਮਹੀਨਾ ਬਾਵਜੂਦ ਵੀ ਕੋਈ ਕਾਰਵਾਈ ਨਾ ਹੋਣ ਦੇ ਚਲਦਿਆਂ, ਕਿਸਾਨ ਯੂਨੀਅਨ (Kisan Union) ਵੱਲੋਂ ਥਾਣਾ ਸਦਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ (Shouting slogans around Thana Sadar) ਕੀਤੀ ਗਈ, ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਸੀਨੀਅਰ ਅਧਿਕਾਰੀਆਂ ਦੇ ਵੀ ਧਿਆਨ ਵਿੱਚ ਲਿਆ ਚੁੱਕੇ ਹਨ, ਪਰ ਇਸ ਮਾਮਲੇ ‘ਤੇ ਕੋਈ ਵੀ ਗੌਰ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀਵੱਸ ਧਰਨਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।