ਬਜ਼ਟ ਨੂੰ ਲੈ ਕੇ ਕਿਸਾਨਾਂ ਨੇ ਦਿੱਤੇ ਸਖ਼ਤ ਪ੍ਰਤੀਕਰਮ - ਸੜਕਾਂ ਕਿਨਾਰੇ ਬੈਠ ਕੇ ਰੋਸ ਜਾਹਰ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਉਨ੍ਹਾਂ ਨੂੰ ਰੱਦ ਕਰਨ ਲਈ ਪਿਛਲੇ 2 ਮਹੀਨਿਆਂ ਤੋਂ ਸੜਕਾਂ ਕੰਢੇ ਰੋਸ ਜ਼ਾਹਰ ਕਰ ਰਹੇ ਹਨ। ਇਸੇ ਤਹਿਤ ਕੇਂਦਰ ਸਰਕਾਰ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਲਈ ਭਾਵੇਂ ਇਸ ਬਜ਼ਟ ਵਿੱਚ ਬਹੁਤ ਸਾਰੇ ਲਾਭ ਦੇਣ ਦੇ ਦਾਅਵੇ ਕੀਤੇ ਗਏ ਹਨ। ਕਿਸਾਨਾਂ ਵੱਲੋਂ ਇਸ ਬਜ਼ਟ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ।