ਦਿੱਲੀ ਹਿੰਸ਼ਾ: ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਨੇ ਕੱਢੀ ਰੈਲੀ - Farmers stage protest rally
🎬 Watch Now: Feature Video
ਫਿਰੋਜਪੁਰ: 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਜੋ ਸੱਦਾ 'ਤੇ ਦਿੱਲੀ ਵਿੱਚ ਟਰੈਕਟਰ ਮਾਰਚ ਕਰਦੇ ਸਮੇਂ ਕੁੱਝ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ 'ਤੇ ਝੰਡਾ ਚੜ੍ਹਾ ਦਿੱਤਾ ਗਿਆ ਸੀ। ਦਿੱਲੀ ਪੁਲਿਸ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਨੌਜਵਾਨਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਸਨ। ਉਨ੍ਹਾਂ ਪਰਚਿਆਂ ਨੂੰ ਰੱਦ ਕਰਵਾਉਣ ਤੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਵਾਉਣ ਲਈ ਮਹਿਰਾਜ ਪਿੰਡ ਵਿੱਚ ਪੰਜਾਬ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਰੋਸ ਰੈਲੀ ਕੀਤੀ। ਇਸ ਰੈਲੀ ਵਿਚ ਅਲੱਗ-ਅਲੱਗ ਪਿੰਡਾਂ ਤੇ ਸ਼ਹਿਰਾਂ ਦੇ ਜ਼ਿਲ੍ਹਿਆਂ ਵਿੱਚ ਨੌਜਵਾਨ ਪਹੁੰਚੇ ਜ਼ੀਰਾ ਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਗੱਡੀਆਂ ਟਰੈਕਟਰ ਲੈ ਕੇ ਰੈਲੀ ਵਿੱਚ ਸ਼ਾਮਲ ਹੋਣ ਲਈ ਪਹੁੰਚੇ।