ਟੋਲ ਪਲਾਜ਼ਾ ਖ਼ਿਲਾਫ਼ ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਕਰ ਦਿੱਤਾ ਵੱਡਾ ਐਲਾਨ - Farmers staged a dharna at the toll plaza of village Waring
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15394053-908-15394053-1653575748915.jpg)
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਵੜਿੰਗ ਵਿੱਚ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਟੋਲ ਪਲਾਜ਼ਾ ਨਾਜਾਇਜ਼ ਤੌਰ ’ਤੇ ਲੱਗਿਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਟੋਲ ਪਲਾਜ਼ਾ ’ਤੇ ਸਾਰੇ ਪੁਖਤਾ ਪ੍ਰਬੰਧ ਨਹੀਂ ਹਨ ਜਿਵੇਂ ਸਟ੍ਰੀਟ ਲਾਈਟਾਂ, ਐਂਬੂਲੈਂਸ, ਪਾਣੀ ਅਤੇ ਹੋਰ ਕਈ ਸੁਵਿਧਾਵਾਂ ਨਹੀਂ ਹਨ। ਕਿਸਾਨਾਂ ਨੇ ਕਿਹਾ ਇਸ ਟੋਲ ਪਲਾਜ਼ਾ ਉੱਪਰ ਨਾਜਾਇਜ਼ ਤੌਰ ਤੇ ਟੋਲ ਵਸੂਲਿਆ ਜਾ ਰਿਹਾ ਹੈ ਜੋ ਸਰਾਰਰ ਗਲਤ ਹੈ। ਓਧਰ ਦੂਜੇ ਪਾਸੇ ਟੋਲ ਪਲਾਜ਼ਾ ਮੈਨੇਜ਼ਰ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਸਰਕਾਰ ਵੱਲੋਂ ਮਨਜ਼ੂਰਸੁਦਾ ਹੈ ਅਤੇ ਇਸ ਟੋਲ ਪਲਾਜ਼ਾ ਉੱਪਰ ਸਾਰੀਆਂ ਸੁਵਿਧਆਵਾਂ ਦਿੱਤੀਆਂ ਜਾ ਰਹੀਆਂ ਹਨ।