ਮੋਗਾ 'ਚ ਕਿਸਾਨਾਂ ਨੇ ਕੀਤਾ ਰੇਲ ਚੱਕਾ ਜਾਮ,ਲਖੀਮਪੁਰ ਖੀਰੀ ਦੇ ਇਨਸਾਫ਼ ਲਈ ਕੀਤਾ ਪ੍ਰਦਰਸ਼ਨ
🎬 Watch Now: Feature Video
ਮੋਗਾ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਰੇਲ ਚੱਕਾ ਜਾਮ (Train wheel jam) ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮੋਗਾ ਵਿੱਚ 12 ਤੋਂ 3 ਵਜੇ ਤੱਕ ਰੇਲਵੇ ਸਟੇਸ਼ ਨੂੰ ਜਾਮ ਕਰਕੇ ਧਰਨਾ ਦਿੱਤਾ । ਇਸ ਸਮੇਂ ਦਰਮਿਆਨ ਆਉਣ ਵਾਲੀਆਂ ਸਵਾਰੀ ਗੱਡੀਆਂ ਨੂੰ ਇਕ ਸਟੇਸ਼ਨ ਪਿੱਛੇ ਹੀ ਰੋਕਿਆ ਗਿਆ ।ਤੁਹਾਨੂੰ ਦੱਸ ਦਈਏ ਕਿ ਲਖੀਮਪੁਰ ਖੀਰੀ (Lakhimpur Khiri) ਦੀ ਘਟਨਾ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ ਜਿਸ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨ ਫ਼ਸਲਾਂ ਦੀ ਐੱਮਐੱਸਪੀ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੰਸ਼ੋਧਨ ਬਿੱਲ (Electricity Amendment Bill) ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ।