ਕਣਕ ਦੀ ਖਰੀਦ ਲੈ ਕੇ ਕਿਸਾਨਾਂ ਨੇ ਦਿੱਤਾ ਪ੍ਰਸਾਸ਼ਨ ਨੂੰ ਮੰਗ ਪੱਤਰ - procurement of wheat
🎬 Watch Now: Feature Video
ਰੂਪਨਗਰ: ਰੋਪੜ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਵਿੱਚ ਆ ਰਹੇ ਅੜਿੱਕੇ ਨੂੰ ਲੈ ਕੇ ਕਿਸਾਨਾਂ ਵੱਲੋ ਪ੍ਰਸਾਸ਼ਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਦੁਆਰਾ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਹੈ ਕਿ ਸਰਦ ਰੁੱਤ ਵਿੱਚ ਬੇਸਮੌਸਮੀ ਬਰਸਾਤ ਕਾਰਨ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਜਿਸਦੇ ਚਲਦਿਆਂ ਕਣਕ ਦਾ ਝਾੜ ਵੀ ਘਟਿਆ ਅਤੇ ਕਣਕ ਦੀ ਕੁਆਲਿਟੀ ਵੀ ਚੰਗੀ ਨਹੀਂ ਨਿਕਲੀ ਅਤੇ ਦਾਣਾ ਵੀ ਬਰੀਕ ਪੈਣ ਕਾਰਨ ਖਰੀਦ ਏਜੰਸੀਆ ਵੱਲੋ ਨਹੀਂ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਰੀਕ ਦਾਣੇ ਵਾਲੀ ਕਣਕ ਦੀ ਖਰੀਦ ਨੂੰ ਯਕੀਨੀ ਬਣਾਏ। ਨਾਲ ਹੀ ਕਿਸਾਨਾਂ ਨੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਪ੍ਰਸਾਸ਼ਨ ਜਾਂ ਖਰੀਦ ਏਜੰਸੀਆਂ ਨੇ ਕਣਕ ਦੀ ਖਰੀਦ ਵਿੱਚ ਕੋਈ ਢਿੱਲ-ਮੱਠ ਦਿਖਾਈ ਤਾਂ ਉਹ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਉਧਰ ਐਸ.ਡੀ.ਐਮ ਨੇ ਇਸ ਸੰਬੰਧੀ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।