ਕਿਸਾਨਾਂ ਵਲੋਂ ਸਰਕਾਰ ਨੂੰ ਸੂਬੇ ਭਰ ਦੇ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ - bharti kisan union
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਅਗਵਾਈ ਵਿਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ 30 ਸਤੰਬਰ 2022 ਨੂੰ ਵੱਡੇ ਪੱਧਰ ਉਤੇ ਰਾਸ਼ਟਰੀ ਰਾਜਮਾਰਗ ਜਾਮ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਉਪਰੰਤ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਚਾਇਨਾ ਵਾਇਰਸ ਨਾਲ ਖਰਾਬ ਹੋਈ ਝੋਨੇ ਦੀ ਫਸਲ ਦਾ 60 ਹਜ਼ਾਰ ਪ੍ਰਤੀ ਏਕੜ ਅਤੇ ਲੰਪੀ ਸਕਿਨ ਨਾਲ ਮਰੇ ਪਸ਼ੂਆਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਜਾਰੀ ਕੀਤਾ ਜਾਵੇ।