ਹੈਰੋਇਨ ਤੇ ਡਰੱਗ ਮਨੀ ਸਮੇਤ 4 ਮੁਲਜ਼ਮ ਗ੍ਰਿਫਤਾਰ - Ferozepur police arrested 4 accused
🎬 Watch Now: Feature Video

ਫਿਰੋਜ਼ਪੁਰ: ਜ਼ਿਲ੍ਹੇ ਦੇ ਜ਼ੀਰਾ ਵਿੱਚ ਨਸ਼ੇ ਖਿਲਾਫ਼ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਪਿਛਲੇ ਦੋ ਦਿਨ੍ਹਾਂ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਤੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਨਾਲ ਹੀ 1 ਲੱਖ 10 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਗੁਰਬਖਸ ਸਿੰਘ ਪਿੰਡ ਕੱਚਰ ਭੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਤੇ ਪੁੱਛਗਿੱਛ ਦੌਰਾਨ ਇਕ ਵਿਅਕਤੀ ਨੂੰ ਨਾਮਜ਼ਦ ਵੀ ਕੀਤਾ ਗਿਆ ਤੇ ਗੁਰਵੰਤ ਸਿੰਘ ਪਿੰਡ ਮਸਤੇ ਵਾਲਾ ਜਿਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਪੁੱਛਗਿੱਛ ਦੌਰਾਨ 50 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ ਤੇ ਇੱਕ ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਜਿਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਤੇ ਹਰਜਿੰਦਰ ਸਿੰਘ ਕੋਲੋਂ ਦੱਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਖਿਲਾਫ ਐੱਨ ਡੀ ਪੀ ਐੱਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਉੱਪਰ ਪਹਿਲਾਂ ਵੀ ਪਰਚੇ ਦਰਜ ਹਨ ਤੇ ਕੱਚਰਭੰਨ ਦੇ ਰਹਿਣ ਵਾਲੇ ਗੁਰਬਖਸ਼ ਸਿੰਘ ਤੇ ਪਹਿਲਾਂ ਵੀ ਐੱਨਡੀਪੀਐੱਸ ਦੇ ਕਾਫ਼ੀ ਪਰਚੇ ਦਰਜ ਹਨ।