ਟਰੱਕ ਯੂਨੀਅਨ ਦੇ ਦੋ ਧੜਿਆ ਵਿੱਚ ਟਕਰਾਅ ਇਕ ਗੰਭੀਰ ਜ਼ਖ਼ਮੀ - ਬਠਿੰਡਾ ਦੀ ਟਰੱਕ ਯੂਨੀਅਨ ਵਿਚ ਦੋ ਧੜਿਆ ਵਿੱਚ ਲੜਾਈ
🎬 Watch Now: Feature Video
Fight in Bathinda truck union ਬਠਿੰਡਾ ਦੇ ਹਨੂੰਮਾਨ ਚੌਕ ਨੇੜੇ ਸਥਿਤ ਟਰੱਕ ਯੂਨੀਅਨ Bathinda truck union ਵਿਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਵੱਡੀ ਗਿਣਤੀ ਵਿੱਚ ਹਥਿਆਰਾਂ ਸਮੇਤ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਟਰੱਕ ਯੂਨੀਅਨ Bathinda truck union ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਪਰ ਇਸ ਦੌਰਾਨ ਹੀ ਇੱਕ ਧੜਾ ਜੋ ਟਰੱਕ ਯੂਨੀਅਨ Bathinda truck union ਦੇ ਅੰਦਰ ਬੈਠਾ ਸੀ ਵੱਲੋਂ ਹਵਾਈ ਫਾਇਰ ਕਰ ਦਿੱਤਾ ਗਿਆ ਅਤੇ ਇੱਕ ਦੂਸਰੇ ਉਪਰ ਇੱਟਾਂ ਵਰਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਹਥਿਆਰਾਂ ਨਾਲ ਲੈਸ ਹੋ ਕੇ ਆਏ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ, ਪਰ ਅੰਦਰ ਬੈਠੇ ਨੌਜਵਾਨਾਂ ਵੱਲੋ ਹਵਾਈ ਫਾਇਰ ਕਰ ਦਿੱਤਾ ਗਿਆ। ਇਸ ਦੌਰਾਨ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਉਧਰ ਇਸ ਘਟਨਾ ਦੌਰਾਨ ਟਰੱਕ ਯੂਨੀਅਨ ਦਾ ਚੌਕੀਦਾਰ ਛਿੰਦਰ ਖਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਹ ਮਰੀਜ਼ ਦਾ ਇਲਾਜ ਕਰ ਰਹੇ ਹਨ।