ਗੱਡੀ ਦੀ ਪਾਰਕਿੰਗ ਨੂੰ ਲੈਕੇ ਦੋ ਧਿਰਾਂ ਆਪਸ ’ਚ ਭਿੜੀਆਂ, ਕੁੱਟਮਾਰ ਦੀ CCTV ਆਈ ਸਾਹਮਣੇ - ਕੁੱਟਮਾਰ ਦੀ CCTV ਆਈ ਸਾਹਮਣੇ
🎬 Watch Now: Feature Video
ਅੰਮ੍ਰਿਤਸਰ: ਮਾਮਲਾ ਥਾਣਾ ਮੌਹਕਮ ਪੁਰਾ ਅਧੀਨ ਆਉਂਦੇ ਇਲਾਕਾ ਪਵਨ ਨਗਰ ਦਾ ਹੈ ਜਿੱਥੇ ਗੱਡੀ ਦੀ ਪਾਰਕਿੰਗ ਨੂੰ ਲੈਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ।ਮਾਮੂਲੀ ਤਰਕਾਰ ਤੋਂ ਇਹ ਝਗੜਾ ਇੰਨ੍ਹਾਂ ਵਧ ਗਿਆ ਉਨ੍ਹਾਂ ਨੇ ਇੱਕ ਦੂਜੇ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਝਗੜ ਵਿੱਚ ਇੱਕ ਧਿਰ ਦੇ ਲੋਕਾਂ ਨੂੰ ਦੂਜੀ ਧਿਰ ਉੱਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਇਸ ਝਗੜੇ ਵਿੱਚ ਜ਼ਖ਼ਮੀ ਹੋਏ ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਓਧਰ ਪੁਲਿਸ ਵੱਲੋਂ ਇਸ ਮਾਮਲੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।