ਗੁੱਜਰਾਂ ਦੇ ਦੋ ਧੜਿਆਂ 'ਚ ਲੜਾਈ, ਇਕ ਦੀ ਮੌਤ ਅਤੇ 4 ਗੰਭੀਰ ਜ਼ਖਮੀ - ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਸੰਤੋਸ਼ ਨਗਰ
🎬 Watch Now: Feature Video

ਹੁਸ਼ਿਆਰਪੁਰ: ਹਲਕਾ ਟਾਂਡਾ ਅਧੀਨ ਆਉਂਦੇ ਪਿੰਡ ਫਤਿਹ ਕੁੱਲਾ 'ਚ ਗੁੱਜਰਾਂ ਦੇ ਦੋ ਧੜਿਆਂ 'ਚ ਲੜਾਈ ਹੋ ਗਈ। ਇਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਗੰਭੀਰ ਜ਼ਖਮੀ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ 'ਚ ਇਲਾਜ ਅਧੀਨ ਰਹਿਮਾ ਅਲੀ ਨੇ ਦੱਸਿਆ ਕਿ ਉਹ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਸੰਤੋਸ਼ ਨਗਰ ਦੇ ਰਹਿਣ ਵਾਲੇ ਹਨ ਤੇ ਟਾਂਡਾ ਦੇ ਪਿੰਡ ਫਤਿਹ ਕੁੱਲਾ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਸਮਾਗਮ 'ਚ ਆਏ ਹੋਏ ਸਨ ਤੇ ਇਸ ਦੌਰਾਨ ਉਨ੍ਹਾਂ ਦੇ ਸ਼ਰੀਕਾਂ ਵਲੋਂ ਹੀ ਪੁਰਾਣੀ ਰੰਜਿਸ਼ ਨੂੰ ਲੈ ਕੇ ਉਨ੍ਹਾਂ ਉਪਰ ਕੋਹਾੜਿਆਂ ਨਾਲ ਹਮਲਾ ਕਰ ਦਿੱਤਾ ਗਿਆ।ਜਿਸ ਵਿਚ ਉਸਦੇ ਪਿਤਾ ਤਾਲੀਬ ਹੁਸੈਨ ਦੀ ਮੌਤ ਹੋ ਗਈ ਤੇ ਉਸਦੇ ਹੋਰ ਪਰਿਵਾਰਕ ਮੈਂਬਰ ਗੰਭੀਰ ਰੂਪ ਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟਾਂਡਾ ਦੇ ਐਸਐਚਓ ਜਬਰਜੀਤ ਸਿੰਘ ਨੇ ਦੱਸਿਆ ਕਿ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।