'ਆਪਣੀ ਜਾਨ ਕੁਰਬਾਨ ਕਰ ਦੇਵਾਂਗੇ, ਇੱਕ ਵੀ ਬੂੰਦ ਪਾਣੀ ਦੀ ਬਾਹਰੀ ਸੂਬਿਆਂ ਨੂੰ ਨਹੀਂ ਜਾਣ ਦੇਣੀ' - Finance Minister Harpal Cheema responds to Haryana and Opposition parties on SYL issue
🎬 Watch Now: Feature Video
ਚੰਡੀਗੜ੍ਹ: SYL ਦੇ ਮੁੱਦੇ ਨੂੰ ਲੈਕੇ ਪੰਜਾਬ-ਹਰਿਆਣਾ ਆਹਮੋ-ਸਾਹਮਣੇ ਹੈ। ਇਸਦੇ ਨਾਲ ਹੀ ਇਸ ਮਸਲੇ ਨੂੰ ਲੈਕੇ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਵਿਰੋਧੀਆਂ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਪਾਣੀਆਂ ਦੇ ਮਸਲੇ ਨੂੰ ਲੈਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਜਿੱਥੇ ਹਰਿਆਣਾ ਨੂੰ ਮੋੜਵਾਂ ਜਵਾਬ ਦਿੱਤਾ ਹੈ ਉੱਥੇ ਵਿਰੋਧੀਆਂ ਵੱਲੋਂ ਚੁੱਕੇ ਸਵਾਲ ਦਾ ਵੀ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਬਾਹਰਲੇ ਸੂਬਿਆਂ ਨੂੰ ਨਹੀਂ ਜਾਣ ਦਿੱਤੇ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਇਸ ਲਈ ਭਾਵੇਂ ਉਨ੍ਹਾਂ ਨੂੰ ਆਪਣੀ ਜਾਨ ਕੁਰਬਾਨ ਹੀ ਕਿਉਂ ਨਾ ਕਰਨੀ ਪੈ ਜਾਵੇ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀਆਂ ਵਿਰੋਧੀਆਂ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਹਰਪਾਲ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਮੁੱਦੇ ਖੜ੍ਹੇ ਹੋਏ ਸਨ ਤੇ ਹੁਣ ਇਸ ਮਸਲੇ ’ਤੇ ਸਿਆਸਤ ਕੀਤੀ ਜਾ ਰਹੀ ਹੈ।
TAGGED:
SYL issue