ਤਨਖਾਹ ਨਾ ਮਿਲਣ ਕਾਰਨ ਪ੍ਰੇਸ਼ਾਨ ਕਰਮਚਾਰੀ, ਨਗਰ ਕੌਂਸਲ ਦਫ਼ਤਰ ਬਾਹਰ ਲਗਾਇਆ ਧਰਨਾ - ਨਗਰ ਕੌਂਸਲ ਦਫ਼ਤਰ
🎬 Watch Now: Feature Video
ਮਾਨਸਾ ਦੇ ਸਫਾਈ ਕਰਮਚਾਰੀ (sanitation worker protest municipal council office) ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਨਗਰ ਕੌਂਸਲ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 3 ਦਿਨਾਂ ਤੋਂ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਲੰਬੇ ਸਮੇਂ ਤੋਂ ਆਊਟਸੋਰਸਿੰਗ 'ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹੀ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਧਰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ (fire brigade worker protest municipal council office) ਨੇ ਵੀ ਸਰਕਾਰ ਦੇ ਖ਼ਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਸੱਤ ਮਹੀਨੇ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ।