ਓਪਰੇਟਰ ਨਾ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬਣੀਆਂ ਚਿੱਟਾ ਹਾਥੀ ! - ਓਪਰੇਟਰ ਨਾ ਹੋਣ ਕਾਰਨ ਫਾਇਰ ਬ੍ਰਿਗੇਡ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਪਰ, ਪੰਜਾਬ ਸਰਕਾਰ ਵਲੋਂ ਅੱਗ ਤੇ ਕਾਬੂ ਪਾਉਣ ਲਈ ਜਾਰੀ ਕੀਤੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਈ ਓਪਰੇਟਰ ਨਾਂ ਹੋਣ ਕਾਰਨ ਇਹ ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ। ਇਸ ਸਬੰਧੀ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 1.5 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਉਪਲੱਬਧ ਕਰਵਾਈਆਂ ਗਈਆਂ ਹਨ, ਪਰ ਇਨ੍ਹਾਂ ਗੱਡੀਆਂ ਲਈ ਓਪਰੇਟਰ ਰੱਖਣ ਦਾ ਪ੍ਰੋਸੈਸ ਹੈ ਜਿਸਦੀ ਜਲਦੀ ਭਰਤੀ ਕੀਤੀ ਜਾਵੇਗੀ।