ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਦੇਰੀ ਨਾਲ ਪਹੁੰਚੀ ਫਾਇਰ ਬ੍ਰਿਗੇਡ, ਲੱਖਾਂ ਦਾ ਨੁਕਸਾਨ - ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਹੀਂ ਪਹੁੰਚੀ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹੇ ਮੇਨ ਬਜ਼ਾਰ ਦੇ ਵਿੱਚ ਇਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਜਾਣ ਦੇ ਨਾਲ ਲੱਖਾਂ ਦਾ ਨੁਕਸਾਨ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਅੱਗ ’ਤੇ ਕਾਫੀ ਮੁਸ਼ੱਕਤ ਬਾਅਦ ਕਾਬੂ ਪਾਇਆ ਗਿਆ। ਸਭ ਤੋਂ ਹੈਰਾਨੀ ਦੀ ਗੱਲ ਹੈ ਕਿ ਭਿਆਨਕ ਅੱਗ ਲੱਗਣ ਦੇ ਬਾਵਜੁਦ ਵੀ ਸਮੇਂ ਸਿਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਹੀਂ ਪਹੁੰਚੀ ਜਿਸ ਕਾਰਨ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਆਪਣਾ ਰੋਸ ਜਾਹਿਰ ਕੀਤਾ। ਲੋਕਾਂ ਨੇ ਕਿਹਾ ਕਿ ਸਰਕਾਰ ਨੂੰ ਇੱਥੇ ਫ਼ਾਇਰ ਬ੍ਰਿਗੇਡ ਮੁਹੱਈਆ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ’ਤੇ ਜਲਦ ਕਾਬੂ ਪਾਇਆ ਜਾ ਸਕੇ।