ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਅਲੌਕਿਕ ਆਤਿਸ਼ਬਾਜ਼ੀ
🎬 Watch Now: Feature Video
ਅੰਮ੍ਰਿਤਸਰ: ਸ਼ਨਿਚਰਵਾਰ ਨੂੰ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਸ਼ਾਮ ਨੂੰ ਸ਼੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰਾਂ ਸਜਾਇਆ ਗਿਆ। ਇੱਥੇ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਮਨਮੋਹਕ ਆਤਿਸ਼ਬਾਜ਼ੀ ਵੇਖ ਕੇ ਦਿਲ ਖੁਸ਼ ਹੋ ਗਿਆ। ਸ਼ਾਮ ਨੂੰ ਪਹਿਲਾਂ ਰਿਹਰਾਸ ਦਾ ਪਾਠ ਹੋਇਆ ਇੱਥੇ ਆਏ ਸ਼ਰਧਾਲੂਆਂ ਵੱਲੋਂ ਦੀਪਮਾਲਾ ਵੀ ਕੀਤੀ ਗਈ ਤੇ ਉਸ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੇਖ ਸ਼ਰਧਾਲੂ ਬੜੇ ਖੁਸ਼ ਹੋਏ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜਿਹੜਾ ਸਾਨੂੰ ਇਸ ਤਰਾਂ ਗੁਰੂ ਘਰ ਵਿਚ ਮਨਮੋਹਕ ਨਜਾਰਾ ਵੇਖਣ ਨੂੰ ਮਿਲਿਆ। ਸਾਨੂੰ ਬਾਣੀ ਨਾਲ ਜੁੜਨਾ ਚਾਹੀਦਾ ਹੈ ਤੇ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ।