ਨਸ਼ੇ ਨੂੰ ਲੈ ਕੇ ਪੁਲਿਸ ਅਤੇ ਸਮਾਜ ਸੇਵੀਆਂ ਵੱਲੋਂ ਸ਼ਹਿਰ 'ਚ ਫਲੈਗ ਮਾਰਚ - Drug Awareness
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੁਲਿਸ ਅਤੇ ਸਮਾਜ ਸੇਵੀ ਸੰਸਥਾਂਵਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ (Drug Awareness) ਕਰਨ ਲਈ ਗਿੱਦੜਬਾਹਾ ਸ਼ਹਿਰ ਵਿਚ ਫਲੈਗ ਮਾਰਚ (Flag March) ਕੱਢਿਆ ਗਿਆ ਹੈ।ਇਸ ਬਾਰੇ ਪੁਲਿਸ ਅਧਿਕਾਰੀ ਹਰਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਫਲੈਗ ਮਾਰਚ ਕੱਢਿਆ ਗਿਆ ਹੈ।ਇਸ ਮੌਕੇ ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਇਲਾਕੇ ਵਿਚ ਕੋਈ ਨਸ਼ਾ ਵੇਚ ਰਿਹਾ ਹੈ ਤਾਂ ਉਸਦੀ ਸ਼ਿਕਾਇਤ ਸਾਨੂੰ ਦਿਉ ਅਤੇ ਬਣਦੀ ਕਾਰਵਾਈ ਕਰਾਂਗੇ।ਉਨ੍ਹਾਂ ਨੇ ਸ਼ਿਕਾਇਤ ਕਰਨ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਿਆਂ ਰਹਿਤ ਜੀਵਨ ਜਿਉਂਣਾ ਚਾਹੀਦਾ ਹੈ।