ਮਾਨਸਾ 'ਚ ਜੰਗਲਾਤ ਮਹਿਕਮੇ ਦੇ ਮੁਲਾਜ਼ਮਾਂ ਨੇ ਕਿਸਾਨੀ ਅੰਦੋਲਨ ਦੀ ਕੀਤੀ ਹਮਾਇਤ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਦਿੱਲੀ 'ਚ ਸੰਘਰਸ਼ ਕਰ ਰਹੀਆਂ ਹਨ, ਉਥੇ ਹੀ ਹਰ ਵਰਗ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਮਾਨਸਾ ਵਿੱਚ ਖੇਤੀਬਾੜੀ, ਜੰਗਲਾਤ ਅਤੇ ਭੂਮੀ ਰੱਖਿਆ ਦੇ ਮੁਲਾਜ਼ਮਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਹਮਾਇਤ ਕਰਦੇ ਹੋਏ ਜਿੱਥੇ ਕਿਸਾਨੀ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਕੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਕਿਸਾਨ ਜਥੇਬੰਦੀਆਂ ਦੀ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਲਾ ਕੇ ਲੜਨਗੇ। ਖੇਤੀ ਕਾਨੂੰਨਾਂ ਨਾਲ ਕਿਸਾਨ ਹੀ ਨਹੀਂ ਹਰ ਵਰਗ ਪ੍ਰਭਾਵਿਤ ਹੋਵੇਗਾ।