ਜੰਗਲਾਤ ਮੁਲਾਜ਼ਮਾਂ ਨੇ ਵਣ ਵਿਭਾਗ ਖ਼ਿਲਾਫ਼ ਕੀਤਾ ਪ੍ਰਦਰਸ਼ਨ, 5 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ ! - janglat union ne keeta pardarsh
🎬 Watch Now: Feature Video
ਹੁਸ਼ਿਆਰਪੁਰ ਵਿੱਚ ਜੰਗਲਾਤ ਵਰਕਰਜ਼ ਯੂਨੀਅਨ (protest forest union ) ਨੇ ਵਣ ਮੰਡਲ ਅਫਸਰ ਦਾ ਪੁਤਲਾ ਸਾੜ ਕੇ (Demonstration by burning effigy of Forest Division officer) ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਬੈਠੇ (They have been deprived of salaries for five months) ਹਨ। ਸੂਬਾ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਰੋਸ਼ ਪ੍ਰਦਸ਼ਨ ਵਿੱਚ ਪ੍ਰਦਸ਼ਨਕਾਰੀਆਂ ਨੇ ਕਿਹਾ ਕਿ 6 ਸਤੰਬਰ ਨੂੰ ਮਹਿਕਮੇ ਕੋਲ ਫੰਡ ਆਉਣ ਦੇ ਬਾਵਜੂਦ ਵਰਕਰਾਂ ਨੂੰ ਪਿਛਲੇ 5 ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਦਸ਼ਨਕਾਰੀਆਂ ਵਲੋਂ ਉੱਚ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ (The exhibitors warned) ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਜਲਦ ਜਾਰੀ ਨਹੀਂ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਉੱਤੇ ਪ੍ਰਦਸ਼ਨ ਕੀਤੇ ਜਾਣਗੇ, ਜਿਸਦੀ ਜਿੰਮੇਵਾਰੀ ਵਣ ਮੰਡਲ ਅਫਸਰ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।