ਸਿੱਧੂ ਮੂਸੇਵਾਲਾ ਦੇ ਘਰ ਜਾ ਰਹੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਰੋਕਿਆ, ਦੇਖੋ ਵੀਡੀਓ - ਸਾਬਕਾ ਵਿਧਾਇਕ ਨੂੰ ਪੁਲਿਸ ਨੇ ਰੋਕਿਆ
🎬 Watch Now: Feature Video
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰ ਸਿਆਸੀ ਆਗੂ ਪਿੰਡ ਮੂਸਾ ਜਾ ਕੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਿਹਾ ਹੈ। ਸੂਬੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਥੇ ਹੀ ਮੁੱਖ ਮੰਤਰੀ ਦੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਸਖ਼ਤ ਕੀਤੀ ਗਈ ਸੀ ਜਿਸ ਕਾਰਨ ਹੋਰ ਲੋਕਾਂ ਨੂੰ ਮੂਸੇਵਾਲਾ ਦੇ ਘਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਜਦੋਂ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਘਰ ਜਾਣ ਤੋਂ ਰੋਕਿਆ ਤਾਂ ਉਹ ਪੁਲਿਸ ਨਾਲ ਉਲਝ ਗਏ ਤੇ ਸਰਕਾਰ ਤੇ ਮੂਸੇਵਾਲਾ ਦੇ ਕਤਲ ਦੇ ਇਲਜ਼ਾਮ ਲਗਾਏ।